Anand Sahib PDF Download In Punjabi – ਅਨੰਦ ਸਾਹਿਬ ਪਾਠ

Anand Sahib PDF Download link is given at the bottom of the Article. You can directly Download the Anand Sahib PDF in Punjabi and English.

Anand sahib is a Holy prayer of the Sikhism religion. Anand Sahib is composed by the third Guru of Sikhs, Guru Amar Das. In this article I am giving you full information about Anand Sahib, the Anand Sahib PDF link is also given below the article.

Anand Sahib PDF Overview

PDF NameAnand Sahib PDF
No. Of Pages42
PDF Size288 KB
LanguagePunjabi
PDF CategoryReligious
PDF Credit/SoursePDF Credit/Source
Download LinkAvailable

Anand Sahib PD Download Link

What is Anand Sahib?

Anand Sahib is a hymn which is composed by the 3rd Sikh Guru , Amar Das. This Hymn is included in the Sikh holy book the Guru Granth Sahib.

Anand Sahib Hymn is written in Gurumukhi Script which is used to write in the Punjabi language and consists of 40 Verses. The Sikh community daily recites the Anand Sahib path in their daily prayers.

Anand Sahib Is recited during Religion ceremonies, such as weddings and other events in the Sikh community. The Anand Sahib PDF link is given above, you can download it on your mobile.

anand sahib pdf

Anand Sahib PDF Path in Punjabi language

ਰਾਮਕਲੀ ਮਹਲਾ ੩ ਅਨੰਦੁ

ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥

ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥

ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥

ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥

ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥

ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥

ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥

ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥

ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥

ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥

ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥

ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥

ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥

ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥

ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥

ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥

ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥

ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥

ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥

ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥

ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥

ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥

ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥

ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥

ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥

ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥

ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥

ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥

ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥

ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥

ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥

ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥

ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥

ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥

ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥

ਭਗਤਾ ਕੀ ਚਾਲ ਨਿਰਾਲੀ ॥

ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥

ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥

ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥

ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥

ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥

ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥

ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥

ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

ਏਹੁ ਸੋਹਿਲਾ ਸਬਦੁ ਸੁਹਾਵਾ ॥

ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥

ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥

ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥

ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥

ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥

ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥

ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥

ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥

ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥

ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥

ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

ਜੀਅਹੁ ਮੈਲੇ ਬਾਹਰਹੁ ਨਿਰਮਲ ॥

ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥

ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥

ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥

ਜੀਅਹੁ ਨਿਰਮਲ ਬਾਹਰਹੁ ਨਿਰਮਲ ॥

ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥

ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥

ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥

ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥

ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥

ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥

ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥

ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥

ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥

ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥

ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥

ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥

ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥

ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥

ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥

ਕਹਦੇ ਕਚੇ ਸੁਣਦੇ ਕਚੇ ਕਚੀਬ਼ ਆਖਿ ਵਖਾਣੀ ॥

ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥

ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥

ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥

ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥

ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥

ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥

ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥

ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥

ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥

ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥

ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥

ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥

ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥

ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥

ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥

ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥

ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥

ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥

ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥

ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥

ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥

ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥

ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥

ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥

ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥

ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥

ਹਰਿ ਰਾਸਿ ਮੇਰੀ ਮਨੁ ਵਣਜਾਰਾ ॥

ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥

ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥

ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥

ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥

ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥

ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥

ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥

ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥

ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥

ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥

ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥

ਚੌਪਈ ਸਾਹਿਬ ਦਾ ਪਾਠ , Chaupai Sahib Path PDF

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥

ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥

ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥

ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥

ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥

ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥

ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥

ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥

ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥

ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥

ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥

ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥

ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥

ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥

ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥

ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥

ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥

ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥

ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥

ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥

ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥

ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥

ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥

ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥

ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥

ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥

ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥

ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

Conclusion:

Friend in this article you will find the Anand Sahib PDF in Punjabi and English language. also, you can read the Anand Sahib online the lyrics are given in the Punjabi language.

Leave a Comment